Analytify (Bug): Error fetching OAuth2 access token, message: 'invalid_grant' SPEAKER RANA KP SINGH GREETS PEOPLE ON PRAKASH PURB OF SRI GURU GOBIND SINGH JI – Tej Channel
PUNJAB RELIGIOUS Silder

SPEAKER RANA KP SINGH GREETS PEOPLE ON PRAKASH PURB OF SRI GURU GOBIND SINGH JI

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਮਹਾਨ ਸੰਤ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨੁੱਖਤਾ ਦੇ ਹਿੱਤ ਵਿੱਚ ਦਿੱਤੇ ਲਾਮਿਸਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ, ਅਨਿਆਂ ਵਿਰੁੱਧ ਲੜਨ ਅਤੇ ਗਰੀਬ ‘ਤੇ ਦੱਬੇ ਕੁਚਲੇ ਲੋਕਾਂ ਦੇ ਹੱਕ ਵਿੱਚ ਖੜ੍ਹੇ ਹੋਣ ਲਈ ਹਮੇਸ਼ਾ ਪ੍ਰੇਰਦੀਆਂ ਰਹਿਣਗੀਆਂ।

ਸਪੀਕਰ ਨੇ ਕਿਹਾ ਕਿ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਹਾਦਰ ਕੌਮ ਨੂੰ ਜਨਮ ਦਿੱਤਾ। ਉਨ੍ਹਾਂ ਅੱਗੇ ਕਿਹਾ ਗੁਰੂ ਜੀ ਦੇ ਨਿਆਂ, ਸਮਾਨਤਾ ਅਤੇ ਸਦਭਾਵਨਾ ਦੇ ਸੰਦੇਸ਼ ਦੀ ਅੱਜ ਹੋਰ ਵੀ ਜ਼ਿਆਦਾ ਸਾਰਥਿਕਤਾ ਹੈ।

Leave a Comment